Home » ਧਾਰਮਿਕ » ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ 7 ਜਨਵਰੀ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇਸ਼ ਸਹਿਯੋਗ ਨਾਲ ਇਨਸਾਫ ਲੈਣ ਲਈ ਕੱਢਿਆ ਜਾਵੇਗਾ ਵਿਸ਼ਾਲ ਰੋਸ ਮਾਰਚ : ਬਾਪੂ ਗੁਰਚਰਨ ਸਿੰਘ

ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੰਗਾਂ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ 7 ਜਨਵਰੀ ਨੂੰ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇਸ਼ ਸਹਿਯੋਗ ਨਾਲ ਇਨਸਾਫ ਲੈਣ ਲਈ ਕੱਢਿਆ ਜਾਵੇਗਾ ਵਿਸ਼ਾਲ ਰੋਸ ਮਾਰਚ : ਬਾਪੂ ਗੁਰਚਰਨ ਸਿੰਘ

ਚੰਡੀਗੜ੍ਹ 2 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਕੁਮਾਰ ਭਾਗੀ) : ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲਾਂ ਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸਾਹਿਬ ਸ੍ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਬਹਿਬਲ ਕਲਾ ਗੋਲੀਕਾਂਡ ਅਤੇ ਲਾਪਤਾ 328 ਸਰੂਪਾਂ ਦਾ ਇਨਸਾਫ ਲੈਣ ਲਈ 7 ਜਨਵਰੀ 2023 ਤੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਲੱਗੇ ਪੱਕੇ ਕੌਮੀ ਇਨਸਾਫ ਮੋਰਚੇ ਵੱਲੋਂ 7 ਜਨਵਰੀ 2025 ਦਿਨ ਮੰਗਲਵਾਰ ਨੂੰ ਵਾਈਪੀਐਸ ਚੌਂਕ ਮੋਹਾਲੀ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਿਵਾਸ ਚੰਡੀਗੜ੍ਹ ਵੱਲ ਰੋਸ ਮਾਰਚ ਕਰੋ ਜਾਂ ਮਰੋ ਦੀ ਨੀਤੀ ਮੁਤਾਬਕ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵੱਡੇ ਪੱਧਰ ‘ਤੇ ਕੱਢਿਆ ਜਾ ਰਿਹਾ ਹੈ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮ ਪਿਤਾ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਦੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੇ ਰਿਹਾਈ ਬਹਿਬਲ ਕਲਾਂ ਗੋਲੀ ਕਾਂਡ ਅਤੇ ਲਾਪਤਾ ਹੋਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 18 ਸਰੂਪਾਂ ਤੋਂ ਇਲਾਵਾ ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਦਾ ਇਨਸਾਫ ਲੈਣ ਅਤੇ ਹੋਰ ਖਾਲਸਾ ਪੰਥ ਦੀਆਂ ਹੱਕੀ ਮੰਗਾਂ ਮੰਗਣ ‘ਤੇ ਕੀਤੇ ਗਏ ਤਸੱਦਦ ਦਾ ਇਨਸਾਫ ਲੈਣ ਲਈ 7 ਜਨਵਰੀ 2023 ਤੋਂ ਲੱਗੇ ਕੌਮੀ ਇਨਸਾਫ ਮੋਰਚੇ ਦੀਆਂ ਮੰਗਾਂ ਪ੍ਰਤੀ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਦੋਂ ਇਨਸਾਫ ਦੇਣ ਲਈ ਕੋਈ ਗੰਭੀਰਤਾ ਨਾਲ ਕਾਰਵਾਈ ਨਹੀਂ ਕੀਤੀ ਜਾ ਰਹੀ ਤਾਂ ਖਾਲਸਾ ਪੰਥ ਨੂੰ ਆਪਣੇ ਆਪਣੀਆਂ ਹੱਕੀ ਮੰਗਾਂ ਅਤੇ ਇਨਸਾਫ ਲੈਣ ਲਈ ਸਮੇਂ ਸਮੇਂ ‘ਤੇ ਸੰਘਰਸ਼ ਅਤੇ ਰੋਸ ਮਾਰਚ ਕਰਨੇ ਪੈ ਰਹੇ ਹਨ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਇਹਨਾਂ ਮੰਗਾਂ ਤੋਂ ਇਲਾਵਾ ਅਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਨਜ਼ਰਬੰਦ ਸਮੂਹ ਬੰਦਿਆਂ ਦੀ ਰਿਹਾਈ ਲਈ ਵੀ ਹੁਣ ਵੱਡੇ ਪੱਧਰ ‘ਤੇ ਖਾਲਸਾ ਪੰਥ ਸੰਘਰਸ਼ ਅਰੰਭੇਗਾ ਉਹਨਾਂ ਕਿਹਾ ਕਿ ਕੇਵਲ ਸਿੱਖਾਂ ਨਾਲ ਹੀ ਨਹੀਂ ਸਗੋਂ ਦੇਸ਼ ਦੇ ਅੰਨਦਾਤਾ ਕਿਸਾਨਾਂ ਮਜ਼ਦੂਰਾਂ ਨਾਲ ਵੀ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਬੇਇਨਸਾਫੀ ਕੀਤੀ ਜਾ ਰਹੀ ਹੈ ਜਿਸ ਕਾਰਨ ਅੱਜ ਕਿਸਾਨਾਂ ਤੇ ਮਜ਼ਦੂਰਾਂ ਨੂੰ ਸ਼ੰਭ ਤੋਂ ਇਲਾਵਾ ਖਨੌਰੀ ਵਰਗੇ ਵਰਡਰਾਂ ਤੇ ਵੀ ਧਰਨੇ ਲਗਾਉਣੇ ਪੈ ਰਹੇ ਹਨ ਉਹਨਾਂ ਦੱਸਿਆ ਕਿ ਕਿਸਾਨਾਂ ਦੀ ਹਿਮਾਇਤ ਵਿੱਚ ਪਾਕਿਸਤਾਨ ਨਾਲ ਵਪਾਰਕ ਅਤੇ ਖੁੱਲੇ ਦਰਸ਼ਨਾਂ ਲਈ ਲਾਂਘਾ ਕਨਡਾ ਅਮਰੀਕਾਂ ਅਤੇ ਦੇਸ਼ ਵਿਦੇਸ਼ਾਂ ਵਿਚ ਸਿੱਖਾਂ ਤੇ ਕੀਤੇ ਜਾ ਰਹੇ ਕਤਲ ਵਿਰੁੱਧ ਵੀ ਰੋਸ ਪ੍ਰਦਰਸ਼ਨ ਦੌਰਾਨ ਖੁੱਲ ਕੇ ਵਿਰੋਧ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਕਾਰਪੋਰੇਟ ਘਰਾਣਿਆਂ ਅਤੇ ਕੇਂਦਰਵਾਦੀ ਹੁਕਮਰਾਨਾਂ ਦੇ ਖੂਨੀ ਜਵਾੜੇ ਵਿੱਚੋਂ ਪੰਜਾਬ ਨੂੰ ਆਜ਼ਾਦ ਕਰਾਉਣ ਲਈ ਇੱਕ ਦਿਨ ਪੰਥ ਅਤੇ ਪੰਜਾਬ ਦੇ ਲੇਖੇ ਮਿਤੀ ਸੱਤ ਜਨਵਰੀ ਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਲੋਂ ਰੋਸ ਮਾਰਚ ਵਿੱਚ ਲਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਥ ਦੀ ਏਕਤਾ ਵਿੱਚ ਹੀ ਸ਼ਕਤੀ ਹੈ ਅਤੇ ਖੇਰੂ ਖੇਰੂ ਹੋਏ ਖਾਲਸਾ ਪੰਥ ਨੂੰ ਕੌਮੀ ਇਨਸਾਫ ਮੋਰਚੇ ਦੇ ਪਲੇਟਫਾਰਮ ਉੱਤੇ ਇੱਕ ਜੁੱਟ ਹੋ ਕੇ ਪੰਥਕ ਅਤੇ ਕਿਸਾਨੀ ਮੁੱਦਿਆਂ ਤੇ ਸੰਘਰਸ਼ ਕੀਤੇ ਜਾ ਰਹੇ ਸੰਘਰਸ਼ ਵਿੱਚ ਸ਼ਾਮਿਲ ਹੋ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਪਣੀਆਂ ਮੰਗਾਂ ਮਨਾਉਣ ਲਈ ਮਜਬੂਰ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਮੁੱਚੇ ਖਾਲਸਾ ਪੰਥ ਨੂੰ ਕਾਰਾਂ ਮੋਟਰਾਂ ਸਕੂਟਰਾਂ ਸਮੇਤ ਇਸ ਰੋਸ ਮਾਰਚ ਵਿੱਚ ਵੱਡੇ ਪੱਧਰ ਤੇ ਸ਼ਾਮਿਲ ਹੋਣਾ ਚਾਹੀਦਾ ਹੈ।। ਉਹਨਾਂ ਦੇਸ਼ ਉਹਨਾਂ ਵਿਦੇਸ਼ਾਂ ਵਿੱਚ ਵੱਸ ਰਹੇ।ਐਨ ਆਰ ਆਈ ਬਸਿੰਦਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪੱਧਰ ਤੇ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੰਗਤਾਂ ਲਈ ਬੱਸਾਂ ਜਾਂ ਹੋਰ ਵਹੀਕਲਾਂ ਦਾ ਪ੍ਰਬੰਧ ਕਰਕੇ ਇਸ ਰੋਸ਼ ਮਾਰਚ ਵਿੱਚ ਸੰਗਤਾਂ ਦੇ ਪੁੱਜਣ ਲਈ ਵੱਡੇ ਪੱਧਰ ਤੇ ਟਰਾਂਸਪੋਰਟ ਪ੍ਰਬੰਧ ਕਰੇ ਤਾਂ ਕਿ ਸੰਗਤਾਂ ਇਸ ਰੋਸ ਮਾਰਚ ਵਿੱਚ ਬਾਤੋਂ ਵੱਧ ਸ਼ਾਮਿਲ ਹੋ ਸਕੇ। ਉਹਨਾਂ ਕਿਹਾ ਕਿ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਇੰਡੀਅਨ ਸਟੇਟ ਦੇ ਵਿੱਚ ਇਤਿਹਾਸਿਕ ਅਤੇ ਲੋਕਲ ਗੁਰਦੁਆਰੇ ਦੀਆਂ ਪ੍ਰਬੰਧਕ ਕਮੇਟੀ ਨੂੰ ਆਪਣੇ ਪੱਧਰ ਤੇ ਅਰਦਾਸ ਕਰਨੀ ਚਾਹੀਦੀ ਹੈ ਕਿ ਬੰਦੇ ਸਿੰਘਾਂ ਦੇ ਰਿਹਾਈ ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀਆਂ ਬਹਿਬਲ ਕਲਾਂ ਗੋਲੀ ਕਾਂਡ ਅਤੇ ਲਾਪਤਾ 328 ਸਰੂਪਾਂ ਦਾ ਇਨਸਾਫ ਲੈਣ ਤੋਂ ਇਲਾਵਾ ਡਿਬਰੂਗੜ੍ਹ ਵਿੱਚ ਦੀ ਜੇਲ੍ਹ ਵਿੱਚ ਬੰਦ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਪੰਥਕ ਹਮਦਰਦੀਆਂ ਤੋਂ ਇਲਾਵਾ ਸੋਸ਼ਲ ਅਤੇ ਨੈਸ਼ਨਲ ਇੰਟਰਨੈਸ਼ਨਲ ਪ੍ਰਿੰਟ ਅਤੇ ਇਲੈਕਟਰੋਨਸ ਮੀਡੀਆ ਵੱਲੋਂ ਖਾਲਸਾ ਪੰਥ ਨੂੰ ਇਨਸਾਫ ਦਿਵਾਉਣ ਲਈ ਵੱਡੇ ਪੱਧਰ ‘ਤੇ ਖਬਰਾਂ ਪ੍ਰਕਾਸ਼ਿਤ ਕਰਕੇ ਅਤੇ ਪ੍ਰਚਾਰ ਕਰਨਾ ਚਾਹੀਦਾ ਹਨ। ਤਾਂ ਕਿ ਦੇਸ਼ ਵਿਦੇਸ਼ ਵਿੱਚ ਵੱਸਦੀਆਂ ਸੰਗਤਾਂ ਨੂੰ ਪਤਾ ਲੱਗ ਸਕੇ ਕਿ ਹਿੰਦੂ ਬਹੁ ਗਿਣਤੀ ਦੀਆਂ ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ  ਸਿੱਖਾਂ ਨਾਲ ਹੋਈਆਂ ਵਧੀਕੀਆਂ ਦਾ ਇਨਸਾਫ ਦੇਣ ਵਿੱਚ ਅਸਫਲ ਰਹੀਆਂ ਹਨ ਅਤੇ ਸਿੱਧੇ ਅਸਿੱਧੇ ਢੰਗ ਨਾਲ ਹੁਣ ਵੀ ਜਦੋਂ ਖਾਲਸਾ ਪੰਥ ਵੱਲੋਂ ਇਨਸਾਫ ਲੈਣ ਲਈ ਅਤੇ ਆਪਣੀਆਂ ਹੱਕੀ ਮੰਗਾਂ ਲੈਣ ਲਈ ਸੰਘਰਸ਼ ਕੀਤਾ ਜਾਂਦਾ ਹੈ ਤਾਂ ਉਹਨਾਂ ਨੂੰ ਤਸ਼ੱਦਦ ਦਾ ਸ਼ਿਕਾਰ ਬਣਾਇਆ ਜਾਂਦਾ ਹੈ। ਖਾਸ ਗੱਲ ਇਹ ਹੈ ਕਿ ਇਸ ਰੋਸ ਮਾਰਚ ਵਿੱਚ ਬਹੁਤ ਸਾਰੇ ਸੱਤ ਸਮਾਜ ਬਾਬਾ ਸਰਬਜੋਤ ਸਿੰਘ ਜੀ ਬੇਦੀ, ਸਰਦਾਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਜਥੇਦਾਰ ਗੁਰਦੀਪ ਸਿੰਘ ਬਠਿੰਡਾ, ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਬਾਬਾ ਚਮਕੌਰ ਸਿੰਘ, ਬਾਬਾ ਚਰਨਜੀਤ ਸਿੰਘ ਜਸੋਵਾਲ, ਬਾਬਾ ਰਾਜਾ ਰਾਜ ਸਿੰਘ ਮੁੱਖੀ ਅਰਬਾ ਖਰਬਾ ਤਰਨਾ ਦਲ, ਬਾਬਾ ਕੁਲਵਿੰਦਰ ਸਿੰਘ ਨਿਹੰਗ ਮੁੱਖੀ, ਭਾਈ ਬਖਸ਼ੀਸ਼ ਸਿੰਘ ਮੁਖੀ ਅਖੰਡ ਕੀਰਤਨੀ ਜਥਾ, ਪ੍ਰੋਫੈਸਰ ਮਹਿੰਦਰ ਪਾਲ ਸਿੰਘ ਤਾਲਮੇਲ ਕਮੇਟੀ ਮੈਂਬਰ,, ਭਾਈ ਜਸਵੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਸਰਪ੍ਰਸਤ ਇੰਟਰਨੈਸ਼ਨਲ ਪੰਥਕ ਦਲ ਭਾਈ ਤਰਸੇਮ ਸਿੰਘ ਪਿਤਾ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤ ਪਾਲ ਸਿੰਘ ਖਾਲਸਾ, ਜਗਜੀਤ ਸਿੰਘ ਖਾਲਸਾ ਸਰਬਜੀਤ ਸਿੰਘ ਖਾਲਸਾ ਐਮਪੀ, ਜਥੇਦਾਰ ਗੁਰਦੇਵ ਸਿੰਘ, ਬੂਟਾ ਸਿੰਘ ਰਣਸੀ, ਜਥੇਦਾਰ ਬਲਕਾਰ ਸਿੰਘ ਭੁੱਲਰ ਸੀਨੀਅਰ ਆਗੂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਦਵਿੰਦਰ ਸਿੰਘ ਇਸ਼ੂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਸੁਰਜੀਤ ਸਿੰਘ ਫੂਲ ਹਰਿੰਦਰ ਸਿੰਘ ਲੱਖੋਵਾਲ, ਸ. ਬਲਜੀਤ ਸਿੰਘ ਭਾਊ ਕਿਸਾਨ ਯੂਨੀਅਨ ਲੱਖੋਵਾਲ, ਸੁਖ ਗਿੱਲ ਕਿਸਾਨ ਯੂਨੀਅਨ ਤੋਤੇਵਾਲ ਵਪਾਰੀ ਆਗੂ ਤਰਨ ਜੈਨ, ਬਾਬਾ ਜੀਤ ਲਾਖੜਾ, ਵਰਿੰਦਰ ਕੁਮਾਰ ਖਾਰਾ ਐਡਵੋਕੇਟ, ਡਾਕਟਰ ਗਿਲਾਨੀ ਮੁਸਲਿਮ ਆਗੂ, ਕੁਲਦੀਪ ਸਿੰਘ ਈਸਾ, ਜਥੇ. ਬਲਦੇਵ ਸਿੰਘ ਸਿਰਸਾ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਪੁਰ ਕੇ ਕਿਸਾਨ ਆਗੂ ਕਿਰਪਾ ਸਿੰਘ ਸੰਯੁਕਤ ਕਿਸਾਨ ਮੋਰਚਾ ਸਤਨਾਮ ਸਿੰਘ ਬਹਿਰੂ ਕਿਸਾਨ ਆਗੂ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਅਕਾਲੀ ਦਲ ਫਤਿਹ ਪਰਮਜੀਤ ਸਿੰਘ ਸਹੋਲੀ ਅਕਾਲੀ ਦਲ ਆਗੂ, ਬਲਵਿੰਦਰ ਸਿੰਘ ਲੋਕ ਅਧਿਕਾਰ ਲਹਿਰ, ਗੁਰਿੰਦਰ ਸਿੰਘ ਬਾਜਵਾ ਅਕਾਲੀ ਆਗੂ ਆਦਿ ਆਗੂ ਇਸ ਮੋਰਚੇ ਚ ਵੱਡੇ ਪੱਧਰ ਤੇ ਸਮੂਲੀਅਤ ਕਰਨਗੇ ਉਹਨਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ 7 ਜਨਵਰੀ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਰਾ ਕਰਨ ਲਈ ਵੱਡੇ ਪੱਧਰ ‘ਤੇ ਸ਼ਾਮਿਲ ਹੋਣ ਤਾਂ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਜਬੂਰ ਹੋ ਕੇ ਖਾਲਸਾ ਪੰਥ ਦੀਆਂ ਕਾਨੂੰਨੀ ਮੰਗਾਂ ਨੂੰ ਮੰਨਿਆ ਜਾ ਸਕੇ।

Leave a Reply

Your email address will not be published. Required fields are marked *