ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹੀਦ ਹੋਏ ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਸ਼ਹੀਦ ਬਾਪੂ ਸੂਰਤ ਸਿੰਘ ਖਾਲਸਾ ਦੇ ਕੌਮੀ ਇਨਸਾਫ ਮੋਰਚੇ ‘ਤੇ ਭੋਗ ਪਾਏ ਜਾਣਗੇ ਅਤੇ ਪਰਿਵਾਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ…
ਚੰਡੀਗੜ੍ਹ 17 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ 10 ਸਾਲ ਸੰਘਰਸ਼ ਕਰਨ ਵਾਲੇ ਖਾਲਸਾ ਪੰਥ ਦੇ ਨਿਧੜਕ ਆਗੂ ਬਾਪੂ ਸੂਰਤ ਸਿੰਘ ਖਾਲਸਾ ਜੀ ਦੇ ਸ਼ਵਰਗਵਾਸ ਹੋਣ ‘ਤੇ ਸਮੁੱਚੇ ਖਾਲਸਾ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜੋ ਕਦੇ ਪੂਰਾ ਨਹੀਂ ਹੋ ਸਕਦਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਖਾਲਸਾ ਪੰਥ ਲਈ ਕੁਰਬਾਨੀ ਕਰਨ ਵਾਲੇ ਇਹੋ ਜਿਹੇ ਪੰਥਕ ਆਗੂ ਬਹੁਤ ਘੱਟ ਪੈਦਾ ਹੁੰਦੇ ਹਨ। ਜਿਨਾਂ ਨੇ ਭੁੱਖ ਹੜਤਾਲ ਕਰਕੇ ਦਸ ਸਾਲ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਹੈ। ਉਹਨਾਂ ਕਿਹਾ ਕਿ ਸ਼ਹੀਦ ਭਾਈ ਗੁਰਬਖਸ਼ ਸਿੰਘ ਜਿਨਾਂ ਨੇ ਭੁੱਖ ਹੜਤਾਲ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਆਰੰਭਿਆ ਸੀ। ਪਰੰਤੂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਦੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਗੰਭੀਰ ਕਾਰਵਾਈ ਨਾ ਕੀਤੀ ਤਾਂ ਉਹਨਾਂ ਨੂੰ ਸਰਕਾਰਾਂ ਤੋਂ ਨਿਰਾਸ਼ ਹੋ ਕੇ ਸ਼ਹੀਦੀ ਦੇਣੀ ਪਈ ਉਹਨਾਂ ਤੋਂ ਬਾਅਦ ਬਾਪੂ ਸੂਰਤ ਸਿੰਘ ਨੇ ਸਜ਼ਵਾਂ ਪੂਰੀਆਂ ਕਰ ਚੁੱਕੇ ਵਿਲੱਖਣ ਤਾਂ ਹੈ ਜੋ ਖਾਲਸਾ ਪੰਥ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਚ ਲਿਖਿਆ ਜਾਣਾ ਬਣਦਾ ਹੈ। ਉਹਨਾਂ ਦੱਸਿਆ ਕਿ ਜਦੋਂ ਡੀਐਮਸੀ ਲੁਧਿਆਣਾ ਹਸਪਤਾਲ ਵਿੱਚ ਬਾਪੂ ਸੂਰਤ ਸਿੰਘ ਨੂੰ ਪੁਲਿਸ ਵੱਲੋਂ ਉਹਨਾਂ ਦੀ ਸਿਹਤ ਦਾ ਧਿਆਨ ਰੱਖਦਿਆਂ ਦਾਖਲ ਕਰਾਇਆ ਗਿਆ ਸੀ। ਜਦੋਂ ਬਾਪੂ ਸੂਰਤ ਸਿੰਘ ਜੀ ਖਾਲਸਾ ਭੁੱਖ ਹੜਤਾਲ ਤੇ ਸਨ ਤਾਂ ਉਹਨਾਂ ਨੂੰ ਜਬਰਦਸਤੀ ਤਰਲ ਭੋਜਨ ਜੂਸ ਵਗੈਰਾ ਨਾਲੀਆਂ ਰਾਹੀਂ ਜਬਰੀ ਪਿਆਇਆ ਜਾਂਦਾ ਸੀ ਜਦੋਂ ਬਾਪੂ ਸੂਰਤ ਸਿੰਘ ਖਾਲਸਾ ਆਪਣੇ ਭੁੱਖ ਹੜਤਾਲ ਨੂੰ ਕਾਇਮ ਰੱਖਦਿ ਨਾਲੀਆਂ ਵਗੈਰਾ ਰਾਹੀਂ ਟਰਾਲ ਭੋਜਨ ਛਕਣ ਦੀ ਕੋਸ਼ਿਸ਼ ਨਾ ਕਰਦੇ ਸੀ ਤਾਂ ਉਹਨਾਂ ਨੂੰ ਹਸਪਤਾਲ ਵਿੱਚ ਤਰਲ ਭੋਜਨ ਦੇਣ ਲਈ ਨਾਲੇ ਨਾਲੀਆਂ ਨੂੰ ਪੱਕਾ ਸਟਿਚ ਜਾਣੇ ਕੇ ਪੱਕੇ ਤੌਰ ਤੇ ਲਗਾ ਦਿੱਤਾ ਗਿਆ ਸੀ। ਤਾਂ ਕਿ ਭੁੱਖ ਹੜਤਾਲ ਦੌਰਾਨ ਉਨਾਂ ਦੀ ਸ਼ਹੀਦੀ ਹੋਣ ਤੋਂ ਬਚਾਇਆ ਜਾ ਸਕੇ। ਪਰੰਤੂ ਖਾਲਸਾ ਪੰਥ ਦੀ ਸਰ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਭਾਈ ਜਗਤਾਰ ਸਿੰਘ ਹਵਾਰਾ ਨੇ ਇੱਕ ਪੱਤਰ ਲਿਖ ਕੇ ਉਹਨਾਂ ਨੂੰ ਭੁੱਖ ਹੜਤਾਲ ਖਤਮ ਕਰਨ ਲਈ ਬੇਨਤੀ ਸੀ। ਉਹਨਾਂ ਦੱਸਿਆ ਕਿ ਉਹ ਪੱਤਰ ਲੈ ਕੇ ਜਦੋਂ ਅਸੀਂ ਪੰਜ ਬੰਦੇ ਕੌਮੀ ਇਨਸਾਫ ਮੋਰਚੇ ਵੱਲੋਂ ਡੀਐਮਸੀ ਹਸਪਤਾਲ ਵਿੱਚ ਪੁੱਜੇ ਤਾਂ ਬਾਪੂ ਸੂਰਤ ਸਿੰਘ ਨੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਸਤਿਕਾਰ ਨੂੰ ਮੁੱਖ ਰੱਖਦਿਆਂ ਭੁੱਖ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਤਾਂ ਉਹਨਾਂ ਨੂੰ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਨੇ ਉਹਨਾਂ ਦੀ ਅਗਵਾਈ ‘ਚ ਜੂਸ ਪਿਆ ਕੇ ਭੁੱਖ ਹੜਤਾਲ ਖਤਮ ਕਰਾਈ ਗਈ। ਉਹਨਾਂ ਦੱਸਿਆ ਕਿ ਜਦੋਂ ਉਹ ਆਪਣੇ ਪਿੰਡ ਹਸਨਪੁਰ ਪੁੱਜੇ ਤਾਂ ਉਥੇ ਪੁਲਿਸ ਨੇ ਉਹਨਾਂ ਨੂੰ ਉਹਨਾਂ ਦੇ ਹੀ ਘਰ ਵਿੱਚ ਨਜ਼ਰਬੰਦ ਰੱਖਿਆ। ਉਹਨਾਂ ਦੱਸਿਆ ਕਿ ਉਹ ਘਰ ਵਿੱਚ ਇਕੱਲੇ ਸਨ ਅਤੇ ਪੁਲਿਸ ਨੇ ਉਹਨਾਂ ਦੇ ਕਮਰਿਆਂ ਦੀਆਂ ਬੈਰਕਾਂ ਬਣਾ ਕੇ ਉਥੇ ਹੀ ਉਹਨਾਂ ਦੀ ਸੁਰੱਖਿਆ ਲਈ ਪਹਿਰਾ ਦੇਣਾ ਸ਼ੁਰੂ ਕਰ ਦਿੱਤਾ। ਉਹਨਾਂ ਕਿਹਾ ਕਿ ਜਦੋਂ ਛੇ ਕੁਮਹੀਨੇ ਪਹਿਲਾਂ ਉਹਨਾਂ ਨੂੰ ਅਮਰੀਕਾ ਭੇਜਿਆ ਗਿਆ ਤਾਂ ਉਹਨਾਂ ਨੇ ਉੱਥੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਨੂੰ ਬੁਲੰਦ ਰੱਖਿਆ। ਪ੍ਰੰਤੂ ਉੱਥੇ ਵੀ ਬੰਦੀ ਸਿੰਘਾਂ ਲਈ ਭੁੱਖ ਹੜਤਾਲ ਕਰਨ ਕਰਕੇ ਉਹਨਾਂ ਨੂੰ ਸਹੀ ਤਰੀਕੇ ਨਾਲ ਭੋਜਨ ਨਹੀਂ ਪਚਦਾ ਸੀ। ਉਹਨਾਂ ਦੱਸਿਆ ਕਿ ਅਮਰੀਕਾ ਵਿੱਚ ਵੀ ਜਿੰਨੇ ਵੀ ਪੰਥਕ ਸਮਾਗਮ ਹੁੰਦੇ ਸਨ। ਉਹਨਾਂ ਵਿੱਚ ਵੀ ਉਹ ਵੱਧ ਚੜ੍ਹਕੇ ਸ਼ਾਮਿਲ ਹੁੰਦੇ ਰਹੇ। ਜਿਨਾਂ ਵਿੱਚ ਸ਼ਾਮਿਲ ਹੋ ਕੇ ਉਹ ਇਹੀ ਕਹਿੰਦੇ ਰਹੇ ਕਿ ਇੰਡੀਅਨ ਸਟੇਟ ਵਿੱਚ ਸਿੱਖਾਂ ਦੀਆਂ ਹੱਕੀ ਮੰਗਾਂ ਨੂੰ ਨਹੀਂ ਮੰਨਿਆ ਜਾ ਰਿਹਾ ਅਤੇ ਗੈਰ ਕਾਨੂੰਨੀ ਢੰਗ ਨਾਲ ਸਿੱਖਾਂ ਦੇ ਆਗੂਆਂ ਉੱਤੇ ਸਰਕਾਰਾਂ ਵੱਲੋਂ ਕਾਰਵਾਈਆਂ ਕਰਕੇ ਤਸ਼ੱਦਦ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਖਾਸ ਗੱਲ ਇਹ ਹੈ ਕਿ ਜਦੋਂ ਉਹਨਾਂ ਨੂੰ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਹੋਏ ਮੋਰਚੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਸ਼ਾਮਿਲ ਹੋਣ ਲਈ ਕਿਹਾ ਤਾਂ ਪੁਲਿਸ ਨੇ ਉਹਨਾਂ ਨੂੰ ਇਥੇ ਪੁੱਜਣ ਨਹੀਂ ਦਿੱਤਾ ਸੀ ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਬਾਪੂ ਸੂਰਤ ਸਿੰਘ ਦੀ ਆਖਰੀ ਇਹ ਦਿਲੀ ਖਵਾਹਿਸ਼ ਸੀ ਕਿ ਉਹਨਾਂ ਦਾ ਸੰਸਕਾਰ ਵੀ ਕੌਮੀ ਇਨਸਾਫ ਮੋਰਚੇ ਵਾਲੀ ਥਾਂ ‘ਤੇ ਹੀ ਹੋਣਾ ਚਾਹੀਦਾ ਹੈ। ਪ੍ਰੰਤੂ ਇਹ ਸੰਭਵ ਨਹੀਂ ਹੋ ਸਕਿਆ। ਉਹਨਾਂ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਹੁਣ 26 ਜਨਵਰੀ ਨੂੰ ਕਾਲਾ ਦਿਵਸ ਮਨਾਇਆ ਜਾਵੇਗਾ। ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਕਰਕੇ ਕਾਲੀਆਂ ਝੰਡੀਆਂ ਲੈ ਕੇ ਰੋਸ ਮਾਰਚ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇੰਨਾ ਹੀ ਨਹੀਂ ਸਗੋਂ ਸਮੁੱਚੇ ਕਿਸਾਨ ਜਥੇਬੰਦੀਆਂ ਨੂੰ 26 ਜਨਵਰੀ ਨੂੰ ਕੌਮੀ ਇਨਸਾਫ ਮੋਰਚੇ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਪੂਰੀ ਹਮਾਇਤ ਕਰਨ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਕੌਮੀ ਇਨਸਾਫ ਮੋਰਚੇ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ 26 ਜਨਵਰੀ ਨੂੰ ਰੋਸ ਮਾਰਚ ਕਰਨ ਦੀ ਦਿੱਤੀ ਗਈ ਕਾਲ ‘ਤੇ ਕਿਸਾਨ ਕਿਸਾਨੀ ਝੰਡਿਆਂ ਨਾਲ ਕਾਲੀਆਂ ਝੰਡੀਆਂ ਲਾ ਕੇ ਰੋਸ ਮਾਰਚ ਵਿੱਚ ਸ਼ਾਮਿਲ ਹੋਣ। ਉਹਨਾਂ ਦੱਸਿਆ ਕਿ 26 ਜਨਵਰੀ ਨੂੰ ਗੁਰੂ ਦੀਆਂ ਲਾਡਲੀਆਂ ਫੌਜਾਂ ਦਲ ਪੰਥ ਸਮੂਹ ਨਿਹੰਗ ਜਥੇਬੰਦੀਆਂ ਨਾਲ ਮਿਲ ਕੇ ਕੌਮੀ ਇਨਸਾਫ ਮੋਰਚੇ ਤੋਂ ਵੱਡਾ ਇਕੱਠ ਕੀਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਇਕੱਠ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹੀਦ ਹੋਏ ਭਾਈ ਗੁਰਬਖਸ਼ ਸਿੰਘ ਖਾਲਸਾ ਅਤੇ ਸ਼ਹੀਦ ਬਾਪੂ ਸੂਰਤ ਸਿੰਘ ਖਾਲਸਾ ਦੇ ਕੌਮੀ ਇਨਸਾਫ ਮੋਰਚੇ ‘ਤੇ ਭੋਗ ਪਾਏ ਜਾਣਗੇ ਅਤੇ ਨਾਲ ਹੀ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।


