Translate Your Language

October 7, 2026 1:07 pm

PUNPUN03583/19/1/2007-TC

PUNPUN03583/19/1/2007-TC

Home » ਧਾਰਮਿਕ » ਸ਼੍ਰੋਮਣੀ ਗੁਰਦੁਆਰਾ ਕਮੇਟੀ ਲਈ ਵੋਟਾਂ ਬਣਾਉਣ ਦੀ ਮਿਤੀ 24 ਜਨਵਰੀ ਤੋਂ ਵੱਧ ਕੇ 10 ਮਾਰਚ ਤੱਕ ਹੋਈ : ਹਰਮਿੰਦਰ ਸਿੰਘ ਪੱਤੋ

ਸ਼੍ਰੋਮਣੀ ਗੁਰਦੁਆਰਾ ਕਮੇਟੀ ਲਈ ਵੋਟਾਂ ਬਣਾਉਣ ਦੀ ਮਿਤੀ 24 ਜਨਵਰੀ ਤੋਂ ਵੱਧ ਕੇ 10 ਮਾਰਚ ਤੱਕ ਹੋਈ : ਹਰਮਿੰਦਰ ਸਿੰਘ ਪੱਤੋ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਸ਼੍ਰੋਮਣੀ ਕਮੇਟੀ ਲਈ ਵੋਟਾਂ ਬਣਾਉਣ ਦੀ ਮਿਤੀ 24 ਜਨਵਰੀ ਤੋਂ ਵੱਧ ਕੇ 10 ਮਾਰਚ ਤੱਕ ਹੋ ਗਈ ਹੈ। ਜਿਨਾਂ ਸਿੱਖ ਵੋਟਰਾਂ ਨੇ ਹੁਣ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਨਹੀਂ ਬਣਵਾਈਆਂ ਉਹਨਾਂ ਲਈ ਹੁਣ ਸਮਾਂ ਹੋਰ ਵੱਧ ਚੁੱਕਾ ਹੈ। ਇਸ ਸਬੰਧੀ ਪੰਥਕ ਅਕਾਲੀ ਲਹਿਰ ਮੋਹਾਲੀ ਦੇ ਮੁੱਖ ਸੇਵਾਦਾਰ ਹਰਮਿੰਦਰ ਸਿੰਘ ਪੱਤੋ ਨੇ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਪੰਥਕ ਹਮਦਰਦੀਆਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਤੋਂ ਪਹਿਲਾਂ ਵੱਧ ਤੋਂ ਵੱਧ ਸਿੱਖ ਵੋਟਰਾਂ ਨੂੰ ਵੋਟਾਂ ਬਣਵਾ ਲੈਣੀਆਂ ਚਾਹੀਦੀਆਂ ਹਨ। ਤਾਂ ਕਿ ਗੁਰੂ ਘਰਾਂ ਦਾ ਪ੍ਰਬੰਧ ਚੰਗੇ ਇਨਸਾਨਾਂ ਦੇ ਹੱਥ ਵਿੱਚ ਆ ਸਕੇ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਰਬ ਉੱਚਤਾ ਨੂੰ ਆਜ਼ਾਦ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਇੱਕ ਪਰਿਵਾਰ ਦੇ ਦਬਾਅ ਥੱਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਹਾਨਤਾ ਨੂੰ ਨਾ ਸਮਝਦਿਆਂ ਪ੍ਰਬੰਧਕਾਂ ਅਤੇ  ਜਥੇਦਾਰਾਂ ਵੱਲੋਂ ਪ੍ਰਬੰਧ ਨੂੰ ਚਲਾਇਆ ਜਾ ਰਿਹਾ ਹੈ। ਉਹ ਬਹੁਤ ਹੀ ਨਿੰਦਣਯੋਗ ਅਤੇ ਨਾ ਸਹਿਣ ਯੋਗ ਹੈ। ਕਿਉਂਕਿ ਸ਼੍ਰੀ ਅਕਾਲ ਤਖਤ ਸਾਹਿਬ ਖਾਲਸਾ ਪੰਥ ਦੀ ਸਰਬ ਉੱਚ ਅਦਾਲਤ ਹੈ। ਜਦੋਂ ਕਿਸੇ ਵੀ ਸਿੱਖ ਆਗੂ ਵੱਲੋਂ ਕੀਤਾ ਕੋਈ ਵੀ ਪੰਥ ਵਿਰੋਧੀ ਕਾਰਜ਼ ਕੀਤਾ ਜਾਂਦਾ ਹੈ। ਤਾਂ ਉਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਵੱਲੋਂ ਸਜਾ ਸੁਣਾਈ ਜਾਂਦੀ ਹੈ। ਜਿਸ ਨੂੰ ਕਿ ਹਰ ਸਿੱਖ ਨੀਵਾਂ ਹੋ ਕੇ ਮੰਨਦਾ ਹੈ। ਪ੍ਰੰਤੂ ਹੁਣ ਸ੍ਰੀ ਅਕਾਲ ਤਖਤ ਸਾਹਿਬ ਜੀ ਵੱਲੋਂ ਸੁਣਾਈ ਸਜ਼ਾ ‘ਤੇ ਕਿੰਤੂ ਪ੍ਰੰਤੂ ਕੀਤਾ ਜਾਣ ਲੱਗ ਪਿਆ ਹੈ। ਉਹਨਾਂ ਕਿਹਾ ਕਿ ਬਾਦਲ ਪਰਿਵਾਰ ਦੇ ਦਬਾਅ ਥੱਲੇ ਆ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਵੱਲੋਂ ਜਿਹੜੇ ਫੈਸਲੇ ਲਏ ਜਾ ਰਹੇ ਹਨ ਉਹ ਵੀ ਖਾਲਸਾ ਪੰਥ ਲਈ ਘਾਤਕ ਸਾਬਤ ਹੋ ਰਹੇ ਹਨ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਮਹਾਨਤਾ ਨੂੰ ਵੀ ਠੇਸ ਪੁੱਜਦੀ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਵੇਖਦਿਆਂ ਪੰਥਕ ਅਕਾਲੀ ਲਹਿਰ ਦੇ ਸਰਪ੍ਰਸਤ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਕੋਲੋਂ ਆਜ਼ਾਦ ਕਰਵਾਉਣ ਲਈ ਪੰਜਾਬ ‘ਚ ਵੱਖ ਵਖ ਥਾਵਾਂ ‘ਤੇ ਜਾ ਕੇ ਜ਼ੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਇਮਾਨਦਾਰ ਅਤੇ ਚੰਗੇ ਸਾਫ ਸੁਥਰੇ ਅਹੁਦੇਦਾਰਾਂ ਦੇ ਹੱਥਾਂ ਵਿੱਚ ਹੋਣਾ ਚਾਹੀਦਾ ਹੈ। ਇਸ ਦੇ ਲਈ ਸਿੱਖ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਬਣਾ ਕੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਇੱਕ ਪਰਿਵਾਰ ਕੋਲੋਂ ਆਜ਼ਾਦ ਕਰਾਉਣ ਲਈ ਵੱਡੇ ਪੱਧਰ ‘ਤੇ ਹੰਬਲਾ ਮਾਰਨਾ ਚਾਹੀਦਾ ਹੈ। ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਸਿੱਖ ਰਹਿਤ ਮਰਿਆਦਾ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਬਾਰੇ ਚੰਗੀ ਤਰ੍ਹਾਂ ਜਾਣੂ ਕਰਾ ਕੇ ਸਿੱਖੀ ਵਿੱਚ ਪਰਪੱਕ ਬਣਾਇਆ ਜਾ ਸਕੇ।

Leave a Reply

Your email address will not be published. Required fields are marked *