ਖਾਲਸਾ ਮਹਾਂ ਪੰਚਾਇਤ ‘ਚ ਹੋਇਆ, ਕਿਸਾਨ ਜਥੇਬੰਦੀਆਂ, ਨਿਹੰਗ ਸਿੰਘ ਜਥੇਬੰਦੀਆਂ ਅਤੇ ਸਮਾਜ ਸੇਵੀ ਲੋਕਾਂ ਦਾ ਹਜਾਰਾਂ ਦਾ ਇਕੱਠ : ਜਥੇਦਾਰ ਬਲਵੀਰ ਸਿੰਘ ਬੈਰੋਂਪੁਰ
ਚੰਡੀਗੜ੍ਹ 27 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਇੰਡੀਅਨ ਸਟੇਟ ਵੱਲੋਂ ਜਿਥੇ ਵੱਡੇ ਪੱਧਰ ‘ਤੇ ਜਸ਼ਨਾਂ ਨਾਲ 26 ਜਨਵਰੀ ਗਣਤੰਤਰ ਦਿਵਸ ਮਨਾਇਆ ਗਿਆ ਹੈ ਉਥੇ ਹੀ ਖਾਲਸਾ ਪੰਥ ਵੱਲੋਂ 26 ਜਨਵਰੀ ਨੂੰ ਕਾਲੇ ਦਿਨ ਵਜੋਂ ਮਨਾਇਆ ਗਿਆ ਹੈ। ਕੌਮੀ ਇਨਸਾਫ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਮੀ ਇਨਸਾਫ ਮੋਰਚਾ ਉਦੋਂ ਤੱਕ ਚੱਲਦਾ ਰਹੇਗਾ ਜਦੋਂ ਤੱਕ ਖਾਲਸਾ ਪੰਥ ਦੀਆਂ ਹੱਕੀ ਮੰਗਾਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਨਹੀਂ ਹੋ ਜਾਂਦੀ। ਉਹਨਾਂ ਦੱਸਿਆ ਕਿ ਦੇਸ਼ ਦੀ ਵੰਡ ਤੋਂ 1947 ਤੋਂ ਲੈ ਕੇ ਅੱਜ ਤੱਕ ਖਾਲਸਾ ਪੰਥ ਨੂੰ ਆਪਣੇ ਹੱਕਾਂ ਅਤੇ ਆਜ਼ਾਦੀ ਲਈ ਸੰਘਰਸ਼ ਕਰਨੇ ਪੈ ਰਹੇ ਹਨ। ਪ੍ਰੰਤੂ ਇੰਡੀਅਨ ਸਟੇਟ ਵੱਲੋਂ ਜਿੱਥੇ ਖਾਲਸਾ ਪੰਥ ਨੂੰ ਗੁਲਾਮ ਰੱਖਣ ਲਈ ਸਪੈਸ਼ਲ ਕਾਨੂੰਨ ਬਣਾ ਕੇ ਆਜ਼ਾਦੀ ਤੋਂ ਦੂਰ ਰੱਖਿਆ ਗਿਆ ਹੈ। ਉੱਥੇ ਹੀ ਆਪਣੇ ਹੱਕਾਂ ਦੀ ਮੰਗ ਕਰਨ ਵਾਲੇ ਸਿੱਖ ਨੌਜਵਾਨਾਂ ਨੂੰ ਸਪੈਸ਼ਲ ਕਾਨੂੰਨ ਬਣਾ ਕੇ ਇੰਡੀਅਨ ਸਟੇਟ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ। ਜਦੋਂ ਕਿ ਬੰਦੀ ਸਿੰਘ ਸਜਾਵਾਂ ਪੂਰੀਆਂ ਕਰ ਚੁੱਕੇ ਹਨ। ਪਰੰਤੂ ਇੰਡੀਅਨ ਸਟੇਟ ਵੱਲੋਂ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਚ ਵੱਡੇ ਪੱਧਰ ਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਲਾਪਤਾ 328 ਸਰੂਪਾਂ ਅਤੇ ਬਹਿਬਲ ਕਲਾਂ ਗੋਲੀ ਕਾਂਡ ਦਾ ਇਨਸਾਫ ਲੈਣ ਲਈ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ਉੱਤੇ ਕੌਮੀ ਇਨਸਾਫ ਮੋਰਚੇ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਇਨਸਾਫ ਲੈਣ ਲਈ 26 ਜਨਵਰੀ ਗਣਤੰਤਰ ਦਿਵਸ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਦੋ ਸਾਲਾਂ ਤੋਂ ਮੋਹਾਲੀ ਚੰਡੀਗੜ੍ਹ ਦੀ ਸਰਹੱਦ ਤੇ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ ਰੋਸ ਦਾ ਪ੍ਰਗਟਾਵਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਤਾਲਮੇਲ ਕਮੇਟੀ ਮੈਂਬਰ ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਨੇ ਦੱਸਿਆ ਕਿ ਰੋਸ ਮਾਰਚ ਦੀ ਅਗਵਾਈ ਬਲਬੀਰ ਸਿੰਘ ਸਰਪੰਚ ਬੈਰੌਪੁਰ, ਬਾਬਾ ਰਾਜਾ ਰਾਜ ਸਿੰਘ ਜੀ, ਬਾਬਾ ਮਾਨ ਸਿੰਘ, ਬਲਜੀਤ ਸਿੰਘ ਭਾਊ ਲੱਖੋਵਾਲ ਯੂਨੀਅਨ, ਬਾਬਾ ਹਰੀ ਸਿੰਘ ਕਾਲਾ ਝਾੜ ਸਾਹਿਬ, ਤਲਵਿੰਦਰ ਗਿੱਲ ਤੋਤੇਵਾਲ ਵਿਸ਼ੇਸ਼ ਤੌਰ ‘ਤੇ ਹਾਜਰ ਹੋਏ,ਇਸ ਮੌਕੇ ਸੁੱਖ ਗਿੱਲ ਮੋਗਾ ਨੇ ਕਿਹਾ ਕੇ ਸਵਿਧਾਨ ਤਹਿਤ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾਂ ਸਰਕਾਰਾਂ ਦਾ ਕੰਮ ਹੈ। ਪਰ ਭਾਰਤ ਵਿੱਚ ਸਿੱਖਾਂ ਵਿਰੁੱਧ ਇੱਕ ਦੇਸ਼ ਵਿੱਚ ਦੋ ਕਾਨੂੰਨ ਹਨ। ਅੱਜ ਤੋਂ 30-30 ਸਾਲ ਪਹਿਲਾਂ ਸਿੱਖ ਬੰਦੀ ਸਿੰਘਾਂ ਦੀਆਂ ਸਜਾਵਾਂ ਪੂਰੀਆਂ ਹੋਣ ‘ਤੇ ਵੀ ਭਾਈ ਜਗਤਾਰ ਸਿੰਘ ਹਵਾਰਾ ਅਤੇ ਉਹਨਾਂ ਦੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਸੁੱਖ ਗਿੱਲ ਮੋਗਾ ਨੇ ਕਿਹਾ ਕੇ ਭਾਈ ਅੰਮ੍ਰਿਤਪਾਲ ਸਿੰਘ ‘ਤੇ ਯੂਏਪੀਏ ਲਾਉਣ ਦੀ ਸਖਤ ਸ਼ਬਦਾਂ ਵਿੱਚ ਨਖੇਧੀ ਕਰਦੇ ਹਾਂ ਅਤੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਰੇ ਸਾਥੀਆਂ ਨੂੰ ਰਿਹਾਅ ਕਰਨ ਦੀ ਵੀ ਮੰਗ ਕਰਦੇ ਹਾਂ। ਉਹਨਾਂ ਕਿਹਾ 25 ਜਨਵਰੀ ਦੀ ਮਹਾ ਪੰਚਾਇਤ ਮੌਕੇ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਦਲ ਪੰਥ ਜਥੇਬੰਦੀਆਂ ਰਾਜਨੀਤਿਕ ਸਿਆਸੀ ਦਲ ਅਤੇ ਸਮਾਜ ਸੇਵੀ ਲੋਕਾਂ ਦਾ ਹਜਾਰਾਂ ਦਾ ਇਕੱਠ ਹੋਇਆ,ਮੋਰਚੇ ਦੀ ਚੜਦੀ ਕਲਾ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਬਾਬਾ ਰਾਜਾ ਰਾਜ ਸਿੰਘ ਅਰਬਾਂ-ਖਰਬਾਂ ਅਤੇ ਬਾਬਾ ਕੁਲਵਿੰਦਰ ਸਿੰਘ ਚਮਕੌਰ ਸਾਹਿਬ ਵਾਲਿਆਂ ਨੇ ਮਹਾਂ ਪੰਚਾਇਤ ਵਿੱਚ ਚਾਰ ਕਮੇਟੀਆਂ ਦਾ ਗਠਨ ਕੀਤਾ ਗਿਆ,ਜਿਸ ਵਿੱਚ ਵੱਡੇ ਪੱਧਰ ਤੇ ਪੰਜਾਬ ਚ ਹੋ ਰਹੇ ਧਰਮ ਪਰਿਵਰਤਨ ਤੇ ਚਿੰਤਾ ਜਤਾਈ ਅਤੇ ਬਾਬਾ ਰਾਜਾ ਰਾਜ ਸਿੰਘ ਜੀ ਦੀ ਇਸ ਨੂੰ ਰੋਕਣ ਲਈ ਕਮੇਟੀ ਦਾ ਗਠਨ ਕੀਤਾ ਅਤੇ ਉਹਨਾਂ ਕਿਹਾ ਕੇ ਇਸ ਨੂੰ ਰੋਕਣ ਲਈ ਕਮੇਟੀ ਜਲਦ ਕੰਮ ਸ਼ੁਰੂ ਕਰਨ ਜਾ ਰਹੀ ਹੈ,ਇਸ ਮੌਕੇ ਬਾਬਾ ਰਾਜਾ ਰਾਜ ਸਿੰਘ ਜੀ ਬਾਬਾ ਕੁਲਵਿੰਦਰ ਸਿੰਘ ਜੀ ਸੁੱਖ ਗਿੱਲ ਮੋਗਾ ਬਲਵਿੰਦਰ ਸਿੰਘ ਝਾੜ ਸਾਹਿਬ ਬਲਵੀਰ ਸਿੰਘ ਬੈਰੋਪੁਰ ਹਰੀ ਸਿੰਘ ਖਾਲਸਾ ਬਲਜਿੰਦਰ ਸਿੰਘ ਗੁੱਡੂ ਬਾਬਾ ਜੀਤ ਔਲਖ ਪਵਨਦੀਪ ਸਿੰਘ ਖਾਲਸਾ ਚਰਨਜੀਤ ਸਿੰਘ ਖੇੜੀ ਭਾਈ ਅਮਰੀਕ ਸਿੰਘ ਹਰਪਾਲ ਸਿੰਘ ਚਰਨਜੀਤ ਚੰਨੀ, ਮੱਖਣ ਸਿੰਘ, ਸਤਿੰਦਰ ਸਿੰਘ ਸਰਬਜੀਤ ਸਿੰਘ ਆਈਟੀ ਸੈਲ, ਪਰਵਿੰਦਰ ਗਿੱਲ ਆਦਿ ਹਾਜ਼ਰ ਸਨ ।


