Translate Your Language

October 7, 2026 7:51 pm

PUNPUN03583/19/1/2007-TC

PUNPUN03583/19/1/2007-TC

Home » ਦੇਸ਼-ਵਿਦੇਸ » ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਉੱਤੇ ਇਲੈਕਸ਼ਨ ਕਮਿਸ਼ਨ ਨੇ ਕੀਤੀ ਰੇਡ…

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਉੱਤੇ ਇਲੈਕਸ਼ਨ ਕਮਿਸ਼ਨ ਨੇ ਕੀਤੀ ਰੇਡ…

…ਆਮ ਆਦਮੀ ਪਾਰਟੀ ਨੇ ਈਸੀ ਵੱਲੋਂ ਕੀਤੀ ਛਾਪੇਮਾਰੀ ਨੂੰ ਦੱਸਿਆ ਸਿਆਸੀ ਕਾਰਵਾਈ…

ਚੰਡੀਗੜ੍ਹ 30 ਜਨਵਰੀ (ਮੰਗਤ ਸਿੰਘ ਸੈਦਪੁਰ/ਜੀਵਨ ਭਾਗੀ) : ਪੰਜਾਬ ਦੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਉਤੇ ਇਲੈਕਸ਼ਨ ਕਮਿਸ਼ਨ ਨੇ ਛਾਪਾ ਮਾਰਿਆ ਹੈ। ਈਸੀ ਟੀਮ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੀ ਤਲਾਸ਼ੀ ਲਈ ਗਈ। ਇਹ ਜਾਣਕਾਰੀ ਮਿਲਦੇ ਹੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਹੜਕੰਪ ਮਚ ਗਿਆ। ਚੋਣ ਕਮਿਸ਼ਨ ਨੂੰ ਇੱਕ ਗੰਭੀਰ ਸ਼ਿਕਾਇਤ ਮਿਲਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਿੱਲੀ ਸਥਿਤ ਸਰਕਾਰੀ ਰਿਹਾਇਸ਼ ਤੇ ਈਸੀ ਵੱਲੋਂ ਛਾਪਾ ਮਾਰਿਆ ਗਿਆ। ਖਾਸ ਗੱਲ ਇਹ ਹੈ ਕਿ ਕਮਿਸ਼ਨ ਨੂੰ ਸੀ ਵਿਜ਼ਨ ਐਪ ਰਾਹੀਂ ਇੱਕ ਸ਼ਿਕਾਇਤ ਮਿਲੀ ਸੀ। ਜਿਸ ਅਨੁਸਾਰ ਉੱਥੇ ਨਕਦੀ ਵੰਡੀ ਜਾ ਰਹੀ ਸੀ। ਸ਼ਿਕਾਇਤ ਦੇ ਆਧਾਰ ‘ਤੇ ਐਫਐਸਟੀ ਛਾਪਾ ਮਾਰਨ ਲਈ ਕਪੂਰਥਲਾ ਹਾਊਸ ਪਹੁੰਚੀ। ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਛਾਪਾ ਮਾਰਿਆ। ਆਈਡੀ ਟੀਮ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਘਰ ਦੀ ਤਲਾਸ਼ੀ ਲਈ ਗਈ। ਇਹ ਜਾਣਕਾਰੀ ਮਿਲਦੇ ਹੀ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਹੜਕੰਪ ਮਚ ਗਿਆ।ਆਮ ਆਦਮੀ ਪਾਰਟੀ ਵੱਲੋਂ ਇਸ ਛਾਪੇਮਾਰੀ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਹੈ। ਇਸ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਕਿਸੇ ਤਰ੍ਹਾਂ ਦੀ ਸਾਜ਼ਿਸ਼ ਵਜੋਂ ਦੇਖਿਆ ਹੈ। ਪਾਰਟੀ ਦਾ ਕਹਿਣਾ ਹੈ ਕਿ ਇਹ ਰੇਡ (ਛਾਪਾ) ਬਿਨਾਂ ਕਿਸੇ ਸਪੱਸ਼ਟ ਕਾਰਨ ਦੇ ਕੀਤੀ ਗਈ ਹੈ ਅਤੇ ਇਸ ਵਿੱਚ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਾਰਟੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਫਐਸਪੀ ਰਿਟਰਨਿੰਗ ਅਫਸਰ ਦੇ ਅਧੀਨ ਕੰਮ ਕਰਦਾ ਹੈ। ਜਾਣਕਾਰੀ ਅਨੁਸਾਰ ਆਰਓ ਵੀ ਮੌਕੇ ‘ਤੇ ਪਹੁੰਚ ਗਿਆ ਹੈ। ਖਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਟਾਰ ਪ੍ਰਚਾਰਕ ਬਣਾਇਆ ਹੈ। ਇਸ ਸਿਲਸਿਲੇ ਵਿੱਚ ਉਹ ਦਿੱਲੀ ਵਿੱਚ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰ ਰਹੇ ਹਨ। ਸੀਐਮ ਮਾਨ ਵੀਰਵਾਰ ਨੂੰ ਸੀਐਮ ਆਤਿਸ਼ੀ ਦੇ ਨਾਲ ਅੰਮ੍ਰਿਤਪੁਰੀ ਗੜ੍ਹੀ ਪਹੁੰਚੇ ਅਤੇ ਉੱਥੇ ਇੱਕ ਰੈਲੀ ਕਰ ਰਹੇ ਸਨ। ਇਸ ਰੈਲੀ ਦੇ ਵਿਚਕਾਰ, ਭਗਵੰਤ ਮਾਨ ਨੂੰ ਇੱਕ ਫੋਨ ਆਇਆ। ਇਹ ਅਜੇ ਸਪੱਸ਼ਟ ਨਹੀਂ ਹੈ ਕਿ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸ ਨਾਲ ਫ਼ੋਨ ‘ਤੇ ਗੱਲ ਕੀਤੀ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਪੰਜਾਬ ਦੇ ਮੁੱਖ ਮੰਤਰੀ ਘਰ ‘ਤੇ ਛਾਪੇਮਾਰੀ ਦੀ ਜਾਣਕਾਰੀ ਫੋਨ ਰਾਹੀਂ ਮਿਲੀ। ਚੋਣ ਕਮਿਸ਼ਨ ਨੇ ਦਿੱਲੀ ਦੇ ਕਪੂਰਥਲਾ ਹਾਊਸ ‘ਤੇ ਛਾਪਾ ਮਾਰਿਆ। ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਘਰ ਹੈ। ਚੋਣ ਕਮਿਸ਼ਨ ਵੱਲੋਂ ‌ਟੀਮ ਮੁੱਖ ਮੰਤਰੀ ਹਾਊਸ ਦੀ ਤਲਾਸ਼ੀ ਲੈ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਅਗਲੀ ਕਾਰਵਾਈ ਕੀ ਹੋਵੇਗੀ ਫਿਲਹਾਲ ਇਸ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਦਿੱਲੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਉੱਤੇ ਈਸੀ ਵੱਲੋਂ ਕੀਤੀ ਗਈ ਛਾਪੇਮਾਰੀ ਦੀ ਚਰਚਾ ਵੱਡੇ ਪੱਧਰ ਤੇ ਬਣੀ ਹੋਈ ਹੈ।

Leave a Reply

Your email address will not be published. Required fields are marked *