ਆਨੰਦ ਮੈਰਿਜ ਐਕਟ’ (ਸਿੱਖ ਵਿਆਹ ਰਜਿਸਟ੍ਰੇਸਨ) ‘ਤੇ ਮਾਣਯੋਗ ਸੁਪਰੀਮ ਕੋਰਟ ਦਾ ਅਹਿਮ ਫੈਸਲਾ… ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਨੰਦ ਮੈਰਿਜ ਐਕਟ 1909 ਦੇ ਤਹਿਤ ਨਿਯਮ ਨੂੰ 4 ਮਹੀਨਿਆਂ ਚ ਲਾਗੂ ਕਰਨ ਦੇ ਦਿੱਤੇ ਨਿਰਦੇਸ਼…
ਚੰਡੀਗੜ੍ਹ 19 ਸਤੰਬਰ (ਮੰਗਤ ਸਿੰਘ ਸੈਦਪੁਰ): ਮਾਣਯੋਗ ਸੁਪਰੀਮ ਕੋਰਟ ਨੇ ਉਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਆਨੰਦ ਮੈਰਿਜ ਐਕਟ 1909 ਦੇ ਤਹਿਤ ਜਿਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੇ ਨਿਯਮ ਨਹੀਂ ਬਣਾਏ ਉਸ ਸਬੰਧੀ ਇੱਕ ਜਨਹਿਤ ਪਟੀਸ਼ਨ ਦੀ ਸੁਣਵਾਈ ਕਰਦੇ ਹੋਏ ਇੱਕ ਬੈਂਚ ਨੇ ਉਹਨਾਂ ਨੂੰ 4 ਮਹੀਨਿਆਂ ਵਿੱਚ ਲਾਗੂ ਕਰਨ ਦਾ ਹੁਕਮ ਦਿੱਤਾ…