ਪੰਜਾਬ ‘ਚ ਭਾਰੀ ਬਾਰਿਸ਼ਾਂ ਅਤੇ ਹੜਾਂ ਕਾਰਨ ਹੋਏ ਜਾਨੀ, ਮਾਲੀ ਅਤੇ ਆਰਥਿਕ ਤੌਰ ‘ਤੇ ਨੁਕਸਾਨ ਭਰਪਾਈ ਸਬੰਧੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਡਿਪਟੀ ਕਮਿਸ਼ਨਰ ਰਾਹੀਂ ਅੱਜ 13 ਅਕਤੂਬਰ ਨੂੰ ਦਿੱਤਾ ਜਾਵੇਗਾ ਮੈਮੋਰੰਡਮ : ਜ. ਸਕੱਤਰ ਪਰਮਦੀਪ ਸਿੰਘ ਬੈਦਵਾਣ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਅਕਤੂਬਰ (ਮੰਗਤ ਸਿੰਘ ਸੈਦਪੁਰ) : ਅਗਸਤ 2025 ਦੇ ਅਖੀਰਲੇ ਹਫਤੇ ਤੋਂ ਸ਼ੁਰੂ ਹੋਏ ਮੀਂਹ ਅਤੇ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਦਾ ਬਹੁਤ ਭਾਰੀ ਨੁਕਸਾਨ ਹੋਇਆ ਹੈ। ਲੱਗਭੱਗ 59 ਇਨਸਾਨਾਂ ਦੀ ਜਾਨ ਚਲੀ ਗਈ ਹੈ, ਘਰ ਢਹਿ ਗਏ ਜਾਂ ਨੁਕਸਾਨੇ ਗਏ ਹਨ,ਪਸ਼ੂ ਰੁੜ੍ਹ ਗਏ ਹਨ, ਜ਼ਮੀਨ ਦਰਿਆ ਬੁਰਦ ਹੋ ਗਈ ਹੈ,…