ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਹੋਇਆ ਗੁਰਮਤਿ ਸਮਾਗਮ
ਸ਼੍ਰੀ ਅਨੰਦਪੁਰ ਸਾਹਿਬ, 29 ਅਪ੍ਰੈਲ (ਦਵਿੰਦਰਪਾਲ ਸਿੰਘ) : ਗੁਰਮੁਖੀ ਦੇ ਦਾਨੀ ਅਤੇ ਸੇਵਾ ਦੇ ਪੁੰਜ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੰਵਲਜੀਤ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ […]
ਖੌਫ਼ ਜ਼ਦਾ ਕਸ਼ਮੀਰੀ ਵਿਦਿਆਰਥੀਆਂ ਨੂੰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਸ਼੍ਰੀਨਗਰ ਵਾਲੇ ਜਹਾਜ ਚ ਉਹਨਾਂ ਦੇ ਘਰ ਪਹੁੰਚਾਇਆ : ਡਾ. ਖੁਸ਼ਹਾਲ ਸਿੰਘ
ਚੰਡੀਗੜ੍ਹ, 29 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਪਹਿਲਗਾਮ ਘਟਨਾ ਉਪਰੰਤ ਡਰੀਆਂ/ਸਹਿਮੀਆਂ ਕਸ਼ਮੀਰੀ ਵਿਦਿਆਰਥਣਾਂ/ਵਿਦਿਆਰਥੀਆਂ ਨੂੰ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਨੇ ਸੁਰੱਖਿਆ ਮੁਹਈਆ ਕਰਨ ਦੀ ਜ਼ਿੰਮੇਵਾਰੀ ਲਈ ਹੈ। ਇਸੇ ਮਨੁੱਖਤਾਵਾਦੀ ਮੁਹਿੰਮ ਹੇਠ ਅੱਜ ਕੇਂਦਰੀ ਸਿੰਘ ਸਭਾ ਦੇ ਨੁਮਾਇੰਦਿਆਂ ਨੇ ਸਹਿਮੀਆਂ ਦੋ ਦਰਜਨ ਵਿਦਿਆਰਥਣਾਂ ਨੂੰ ਚੰਡੀਗੜ੍ਹ ਦੇ ਨੇੜੇ ਦੇ ਨਰਸਿੰਗ ਕਾਲਜ ਵਿੱਚੋਂ ਸੁਰੱਖਿਅਤ ਤੌਰ ਉੱਤੇ ਸਥਾਨਕ […]
ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦੂਜੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ…
ਸਾਹਿਬਜ਼ਾਦਾ ਅਜੀਤ ਸਿੰਘ ਨਗਰ 29 ਅਪ੍ਰੈਲ (ਮੰਗਤ ਸਿੰਘ ਸੈਦਪੁਰ) : ਤਖਤ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸੱਤਵੇਂ ਜਥੇਦਾਰ ਸ਼ਹੀਦ ਬਾਬਾ ਹਨੁਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦੂਜੇ ਪਾਤਿਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ […]
ਕੈਨੇਡਾ ਦੀ ਪਾਰਲੀਮੈਂਟ ‘ਚ ਲਿਬਰਲ ਪਾਰਟੀ ਦੀ ਜਿੱਤ ਸੱਜੇ-ਪੱਖੀ ਕੱਟੜ ਸਿਆਸੀ ਤਾਕਤਾਂ ਦੀ ਹਾਰ ਦੀ ਲਖਾਇਕ : ਕੇਂਦਰੀ ਸਿੰਘ ਸਭਾ
ਚੰਡੀਗੜ੍ਹ, 29 ਅਪ੍ਰੈਲ (ਮੰਗਤ ਸਿੰਘ ਸੈਦਪੁਰ) ਕੈਨੇਡਾ ਪਾਰਲੀਮੈਂਟ ਵਿੱਚ ਲਿਬਰਲ ਪਾਰਟੀ ਦੀ ਤੀਜੀ ਲਗਾਤਾਰ ਜਿੱਤ ਸੰਸਾਰ ਵਿੱਚ ਡੋਨਾਲਡ ਟਰੰਪ ਵਰਗੇ ਸੱਜੇ-ਪੱਖੀ ਕੱਟੜ ਸਿਆਸਤ ਦੀ ਹਾਰ ਅਤੇ ਜਮਹੂਰੀ ਤਾਕਤਾਂ ਦੀ ਚੜ੍ਹਤ ਹੈ। ਲਿਬਰਲ ਪਾਰਟੀ ਦੀ ਜਿੱਤ ਦੀ ਵਧਾਈ ਦਿੰਦਿਆਂ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਕਿਹਾ ਉਸ ਦੇ ਮੁੜ ਕੈਨੇਡਾ ਵਿੱਚ ਸੱਤਾ ਸੰਭਾਲਣ ਨਾਲ ਭਾਰਤ ਅੰਦਰਲੀ […]
ਭੋਗ ਤੇ ਵਿਸ਼ੇਸ਼… ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਸਾਹਿਬ ਵਿਖੇ ਅੱਜ ਹੋਵੇਗੀ ਸਵ. ਮਾਤਾ ਬਲਦੇਵ ਕੌਰ ਜੀ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ…

ਅੱਜ ਦੇ ਸਮੇਂ ‘ਚ ਸਾਂਝੇ ਪਰਿਵਾਰ (ਜੁਆਇੰਟ ਫੈਮਲੀਜ) ਵੇਖਣ ਨੂੰ ਬਹੁਤ ਘੱਟ ਮਿਲਦੇ ਹਨ। ਵਿਆਹ ਤੋਂ ਪਹਿਲਾਂ ਜਿਹੜੇ ਭਰਾ-ਭਰਾ ਆਪਣੇ ਮਾਪਿਆਂ ਨਾਲ ਇਕੱਠੇ ਰਹਿੰਦੇ ਹਨ। ਵਿਆਹ ਤੋਂ ਬਾਅਦ ਭਰਾ ਹੀ ਭਰਾ ਦਾ ਵਿਰੋਧੀ ਬਣ ਜਾਂਦੇ ਹਨ। ਇਥੋਂ ਤੱਕ ਕਿ ਇੱਕ ਦੂਜੇ ਦੀਆਂ ਜਾਇਦਾਦਾਂ ਹੜਪਣ ਲਈ ਲੜਦੇ ਭਿੜਦੇ ਰਹਿੰਦੇ ਹਨ ਅਤੇ ਲਾਲਚ ਬਸ ਮਾਂ ਪਿਓ ਨੂੰ […]