ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੀ ਦਰਬਾਰ ਸਾਹਿਬ ਪ੍ਰਕਾਸ਼ ਅਸਥਾਨ ‘ਤੇ ਸੋਨਾ ਚੜਾਉਣ ਦੀ ਸੇਵਾ ਹੋਈ ਮੁਕੰਮਲ.
ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਸਤੰਬਰ (ਮੰਗਤ ਸਿੰਘ ਸੈਦਪੁਰ) : ਸ੍ਰੀ ਅਕਾਲ ਤਖਤ ਸਾਹਿਬ ਜੀ ਦੇ 7ਵੇਂ ਜਥੇਦਾਰ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸ੍ਰੀ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਅਸਥਾਨ ਤੇ ਸੋਨੇ ਦੀ ਸੇਵਾ ਮੁਕੰਮਲ ਕਰਵਾਈ ਗਈ। ਇਸ ਕਾਰਜ ਲਈ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਪੰਜ ਪਿਆਰਿਆਂ ਵਲੋਂ ਅਰਦਾਸ ਕੀਤੀ ਗਈ। ਸੰਤ ਬਾਬਾ ਪਰਮਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਵਲੋਂ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਸੋਨੇ ਦੇ ਆਖਰੀ ਪਤਰੇ ਲਵਾ ਕੇ ਸੇਵਾ ਮੁਕੰਮਲ ਕਰਵਾਈ ਗਈ। ਇਸ ਮੋਕੇ ਸ. ਪਰਮਿੰਦਰ ਸਿੰਘ, ਕਈ ਊੱਘੇ ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸਜਣ ਉਚੇਚੇ ਤੌਰ ਤੇ ਹਾਜਰ ਸਨ। ਇਸ ਮੋਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਮੁੱਖ ਸੇਵਾਦਾਰ ਸ. ਹਰਜਿੰਦਰ ਸਿੰਘ ਅਤੇ ਸ. ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿੱਚ 28 ਫੁੱਟ ਲੰਬਾਈ, 28 ਫੁੱਟ ਚੌੜਾਈ ਅਤੇ 38 ਫੁੱਟ ਉਚਾਈ ਵਾਲੇ ਪ੍ਰਕਾਸ਼ ਅਸਥਾਨ ਤੇ ਡਾਟ ਰੂਪ ਵਿੱਚ ਸੋਨੇ ਦੇ ਕਢਾਈ ਵਾਲੇ ਪਤਰੇ ਚੜਾਉਣ ਦੀ ਸੇਵਾ ਪਿਛਲੇ ਲੰਮੇ ਸਮੇਂ ਤੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਚੱਲ ਰਹੀ ਸੀ, ਜੋ ਅੱਜ ਮੁਕੰਮਲ ਕਰਵਾਈ ਗਈ ਹੈ। ਉਨਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਹਾਲ ਅਤੇ ਬਹੁਮੰਜਿਲੀ ਕਾਰ ਪਾਰਕਿੰਗ ਦੀ ਸੇਵਾ ਵੀ ਸਮੂਹ ਸੰਗਤ ਤੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੋਕੇ ਕਈ ਤਰ੍ਹਾਂ ਦੀਆਂ ਮਿਠਾਈਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਿਆ।
ਯੂਥ ਫੈਸਟੀਵਲ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਹੁੰਦੇ ਸਹਾਇਕ ਸਾਬਤ : ਐੱਸ ਐੱਸ ਸੰਘਾ ਵਿਚਾਰਾਂ, ਚੁਣੌਤੀਆਂ ਅਤੇ ਅਨੁਭਵਾਂ ਦਾ ਸਾਂਝਾ ਸੁਮੇਲ ਸਾਬਤ ਹੋਇਆ ਯੂਥ ਫੈਸਟੀਵਲ : ਡਾ:ਮੀਨੂ ਜੇਟਲੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 9 ਸਤੰਬਰ (ਮੰਗਤ ਸਿੰਘ ਸੈਦਪੁਰ) : ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਆਯੋਜਿਤ ਦੱਖਣੀ ਜ਼ੋਨ ਯੂਥ ਫੈਸਟੀਵਲ ਦੁਆਬਾ ਗਰੁੱਪ ਆਫ ਕਾਲਜਿਜ਼ ਵਿਖੇ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ । ਡਾ: ਐੱਚ ਐੱਸ ਬਾਠ ਪ੍ਰੈਜੀਡੈਂਟ ਦੁਆਬਾ ਖਾਲਸਾ ਟਰਸਟ ਅਤੇ ਸਰਦਾਰ ਮਨਜੀਤ ਸਿੰਘ ਐਗਜੀਕਿਊਟਿਵ ਵਾਈਸ ਚੇਅਰਮੈਨ ਦੁਆਬਾ ਗਰੁੱਪ ਆਫ ਕਾਲਜਿਜ ਦੀ ਅਗਵਾਈ ਹੇਠ […]
ਐਸਸੀ/ਬੀਸੀ ਮੋਰਚੇ ਤੇ ਪੁਲਿਸ ਪ੍ਰਸ਼ਾਸਨ ਵਲੋਂ ਇਨਸਾਫ ਦੇਣ ਵਾਲੀਆਂ ਪੀੜਤ ਮਹਿਲਾਵਾਂ ਨੇ ਫੂਕਿਆ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਤੇ ਜੰਮ ਕੇ ਕੀਤੀ ਨਾਅਰੇਬਾਜੀ… ਪੰਜਾਬ ਦਾ ਨਹੀਂ ਜਾਪਦਾ ਕੋਈ ਬਾਲੀ-ਵਾਰਿਸ ਪੀੜਿਤ ਲੋਕ ਇਨਸਾਫ ਲੈਣ ਲਈ ਥਾਣਿਆਂ ‘ਚ ਖਾਹ ਰਹੇ ਧੱਕੇ, ਲਾਅ ਐਂਡ ਆਰਡਰ ਦੀ ਸਥਿਤੀ ਬਣੀ ਤਰਸਯੋਗ : ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ
ਸਾਹਿਬਜਾਦਾ ਅਜੀਤ ਸਿੰਘ ਨਗਰ 9 ਸਤੰਬਰ (ਮੰਗਤ ਸਿੰਘ ਸੈਦਪੁਰ) : ਮੋਹਾਲੀ ਸ਼ਹਿਰ ਦੇ ਫੇਜ-7 ਦੀਆਂ ਲਾਈਟਾਂ ਕੋਲ ਐਸਸੀ/ਬੀਸੀ ਮੋਰਚੇ ‘ਤੇ ਵੱਖ-ਵੱਖ ਕੇਸਾਂ ਵਿੱਚ ਇਨਸਾਫ ਨਾ ਮਿਲਣ ਕਾਰਨ ਪੀੜਤ ਮਹਿਲਾਵਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਦੁਖੀ ਹੋਕੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ ਅਤੇ ਘਰ ਬਚਾ ਤਾ ਬੰਦੇ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ। […]
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣ ਨੂੰ ਮੌਤ ਦੀ ਸਜ਼ਾ ਰੱਦ ਕਰਨ ਸਬੰਧੀ ਬੀਬੀ ਦ੍ਰੋਪਦੀ ਮੁਰਮ, ਪ੍ਰੈਜੀਡੈਂਟ ਇੰਡੀਆ, ਨਵੀਂ ਦਿੱਲੀ ਨੂੰ ਡੀ.ਸੀ. ਰਾਹੀਂ 13 ਅਕਤੂਬਰ ਨੂੰ ਸਵੇਰੇ 10 ਵਜੇ ਦਿੱਤਾ ਜਾਵੇਗਾ ਮੈਮੋਰੰਡਮ : ਜਥੇ.ਬਲਕਾਰ ਸਿੰਘ ਭੁੱਲਰ …ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਰੱਦ ਕਰਨ ਅਤੇ ਪੰਜਾਬ ਚੋ ਬੀਐਸਐਫ. ਦੀਆਂ ਲਗਾਈਆ 50 ਕੰਪਨੀਆਂ ਨੂੰ ਤੁਰੰਤ ਵਾਪਸ ਮੰਗਵਾਉਣ ਦੀ ਕੀਤੀ ਮੰਗ..
ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਅਕਤੂਬਰ (ਮੰਗਤ ਸਿੰਘ ਸੈਦਪੁਰ) : ਸਾਬਕਾ ਮੁੱਖ ਮੰਤਰੀ ਬੇਅੰਤ ਸਿਉ ਦੇ ਅਤਲ ਕਾਂਡ ਮਾਮਲੇ ‘ਚ ਭਾਈ ਬਲਵੰਤ ਸਿੰਘ ਰਾਜੋਆਣਾ ਜਿਨ੍ਹਾਂ ਨੂੰ 30 ਸਾਲ ਤੋਂ ਵੀ ਉਪਰ ਸਮਾਂ ਹਕੂਮਤੀ ਕੈਦ ਵਿਚ ਬੰਦੀ ਬਣਿਆ ਹੋਇਆ ਹੈ। ਉਨ੍ਹਾਂ ਨੂੰ ਅਦਾਲਤ ਵੱਲੋ ਬੇਸੱਕ ਮੌਤ ਦੀ ਸਜ਼ਾ ਸੁਣਾਈ ਗਈ ਸੀ। ਪਰ ਬੀਤੇ 30 ਸਾਲਾਂ ਤੋ […]
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੇ ਤੇ ਹੋਰ ਹਕੀ ਮੰਗਾਂ ਦਾ ਇਨਸਾਫ ਲੈਣ ਲਈ ਦਿੱਲੀ ਚ 18 ਨਵੰਬਰ ਨੂੰ ਦੇਸ਼ ਵਿਦੇਸ਼ਾਂ ਦੀ ਸੰਗਤਾਂ ਦੇ ਸਹਿਯੋਗ ਨਾਲ ਕੱਢਿਆ ਜਾਵੇਗਾ ਵਿਸ਼ਾਲ ਇਨਸਾਫ ਮਾਰਚ : ਜਥੇਦਾਰ ਗੁਰਦੀਪ ਸਿੰਘ ਬਠਿੰਡਾ
ਚੰਡੀਗੜ੍ਹ 10 ਅਕਤੂਬਰ (ਮੰਗਤ ਸਿੰਘ ਸੈਦਪੁਰ) : ਕੌਮੀ ਇਨਸਾਫ ਮੋਰਚੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਮਹਾਰਾਜ ਦੀ ਸ਼ਹਾਦਤ ਨੂੰ ਸਮਰਪਿਤ 18 ਨਵੰਬਰ ਨੂੰ ਦਿੱਲੀ ਮਾਰਚ ਅਤੇ ਮੋਰਚੇ ਦੀ ਕਾਮਯਾਬੀ ਲਈ ਹੋਈ ਇੱਕ ਹੰਗਾਮੀ ਮੀਟਿੰਗ ਵਿੱਚ ਅਹਿਮ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿੱਚ ਇਨਸਾਫ ਦੀ ਪ੍ਰਾਪਤੀ ਲਈ ਸੰਤ ਮਹਾਂਪੁਰਖ ,ਕਿਸਾਨ ਜਥੇਬੰਦੀਆਂ, ਪੰਥਕ ਧਿਰਾਂ ਨੂੰ ਆਪਸੀ ਮਤਭੇਦ ਭੁਲਾ […]