Translate Your Language

October 5, 2026 6:33 pm

PUNPUN03583/19/1/2007-TC

PUNPUN03583/19/1/2007-TC

ਇੰਡੋ-ਕੈਨੇਡੀਅਨ ਸੀਨੀਅਰ ਸੈਂਟਰ ਸਰੀ ਵੱਲੋਂ ਕਰਾਇਆ ਗਿਆ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਮਾਸਕ ਕਵੀ ਦਰਬਾਰ

ਚੰਡੀਗੜ੍ਹ/ਸਰੀ, 26 ਫਰਵਰੀ (ਮੰਗਤ ਸਿੰਘ ਸੈਦਪੁਰ) : ਮਾਂ ਬੋਲੀ ਪੰਜਾਬੀ ਦੇ ਰੰਗ ਵਿੱਚ ਰੰਗਿਆ ਮਾਸਕ ਕਵੀ ਦਰਬਾਰ ਪ੍ਰੋਗਰਾਮ ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਸਰੀ ਵੱਲੋਂ ਕਰਾਇਆ ਗਿਆ। ਸੈਂਟਰ ਦੇ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿੱਚ ਸਰੀ ਦੇ ਨਾਮਵਰ ਕਵੀਆਂ ਅਤੇ ਬੁੱਧੀਜੀਵੀਆਂ ਨੇ ਹਿੱਸਾ ਲਿਆ । ਸਮਾਗਮ ਵਿੱਚ ਜ਼ਿਆਦਾਤਰ ਕਵੀਆਂ ਨੇ ਆਪਣੀਆਂ […]

ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ, ਦੁਰਗਿਆਨਾ ਮੰਦਿਰ, ਵਾਹਘਾ ਬਾਰਡਰ, ਰਾਮ ਤੀਰਥ ਵਾਲਮੀਕ ਮੰਦਰ ਦੇ ਦਰਸ਼ਨ ਕਰਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਮੁਹਿੰਮ ਤਹਿਤ 7ਵੀਂ ਬੱਸ ਨੂੰ ਕੀਤਾ ਰਵਾਨਾ : ਵਿਧਾਇਕ ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਫਰਵਰੀ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਬੱਸ ਯੋਜਨਾ ਤਹਿਤ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਗੁਰਦੁਆਰਾ ਕਲਗੀਧਰ ਸਾਹਿਬ ਫੇਜ਼-4 ਤੋਂ 7ਵੀਂ ਬੱਸ ਰਵਾਨਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੁੱਖ ਮੰਤਰੀ ਤੀਰਥ ਬੱਸ ਯਾਤਰਾ ਯੋਜਨਾ […]

ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਿਖੇ ਦਸਵੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ..

ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਫਰਵਰੀ (ਮੰਗਤ ਸਿੰਘ ਸੈਦਪੁਰ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। […]

ਮੋਦੀ ਸਰਕਾਰ ਵੱਲੋਂ ਫੈਡਰਲ ਅਧਿਕਾਰਾਂ ਦੇ ਨਿਰੰਤਰ ਘਾਣ, ਪੰਜਾਬ ਨਾਲ ਧੱਕੇਸ਼ਾਹੀ/ ਵਿਤਕਰੇ ਅਤੇ ਪੰਜਾਬ ਦੇ ਅਮਨ ਚੈਨ ਨੂੰ ਲਾਂਬੂ ਲਾਉਣ ਦੀਆਂ ਏਜੰਸੀਆਂ ਅਤੇ ਕੱਟੜ-ਪੰਥੀਆਂ ਆਰਐਸਐਸ ਦੀਆਂ ਕੁਚਾਲਾਂ ਖਿਲਾਫ ਕੀਤੀ ਜਾਵੇ ਗਰਜਵੀ ਆਵਾਜ਼ ਬੁਲੰਦ : ਪਾਸਲਾ

ਪੰਜਾਬ ਸਣੇ ਦੇਸ਼ ‘ਚ ਬਿਨ੍ਹਾਂ ਮੁਕਦਮਾ ਚਲਾਏ ਜੇਲ੍ਹਾਂ ‘ਚ ਡੱਕੇ ਅਤੇ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਕੈਦੀਆਂ, ਬੁੱਧੀਜੀਵੀ ਅਤੇ ਮਨੁੱਖੀ ਅਧਿਕਾਰ ਕਾਰਕੁੰਨ ਫੌਰੀ ਰਿਹਾਅ ਕੀਤੇ ਜਾਣ, ਰਾਜਧਾਨੀ ਚੰਡੀਗੜ੍ਹ ਤੁਰੰਤ ਕੀਤੀ ਜਾਵੇ ਪੰਜਾਬ ਦੇ ਹਵਾਲੇ : ਪ੍ਰਗਟ ਸਿੰਘ ਜਾਮਾਰਾਏ ਚੰਡੀਗੜ੍ਹ 26 ਫਰਵਰੀ (ਮੰਗਤ ਸਿੰਘ ਸੈਦਪੁਰ/ਚਰਨ ਸਿੰਘ ਮੈਣ ਮਾਜਰੀ) : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਪੰਜਾਬ ਰਾਜ […]

ਐਫਸੀਆਈ ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ : ਬੁਲਾਰਾ ਵਿਜੀਲੈਂਸ ਬਿਊਰੋ

ਚੰਡੀਗੜ੍ਹ 26 ਫਰਵਰੀ (ਮੰਗਤ ਸਿੰਘ ਸੈਦਪੁਰ) : ਜ਼ਿਲ੍ਹਾ ਜਲੰਧਰ ਦੇ ਭੋਗਪੁਰ ਸਥਿਤ ਐਫਸੀਆਈ ਦਫ਼ਤਰ ਵਿਖੇ ਤਾਇਨਾਤ ਤਕਨੀਕੀ ਸਹਾਇਕ ਰੂਹੀ ਬਾਲਾ ਕਾਲੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਅਨੁਸਾਰ ਉਕਤ ਦੋਸ਼ੀ ਨੂੰ ਗੁਰੂ ਤੇਗ ਬਹਾਦਰ ਚੌਲ ਮਿੱਲ, ਨੰਗਲ ਫਿਦਾ, ਸਬ-ਤਹਿਸੀਲ ਭੋਗਪੁਰ, […]

2007 ਤੋਂ ਪਹਿਲਾਂ ਪੰਜਾਬ ‘ਚ ਕਦੇ ਨਹੀਂ ਸੀ ਸੁਣਿਆ ਚਿੱਟਾ ਅਤੇ ਗੈਂਗਸਟਰ ਸ਼ਬਦ ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਵੋਟ ਬੈਂਕ ਲਈ ਦਿੱਤੀ ਸਮਗਲਰਾਂ ਅਤੇ ਅਪਰਾਧੀਆਂ ਨੂੰ ਸਿਆਸੀ ਸ਼ਰਨ : ਬਲਤੇਜ ਪੰਨੂ

ਚੰਡੀਗੜ੍ਹ,26 ਫਰਵਰੀ (ਮੰਗਤ ਸਿੰਘ ਸੈਦਪੁਰ) : 2007 ਤੋਂ 2012 ਦੇ ਵਿਚਕਾਰ ਪੰਜਾਬ ਵਿੱਚ ਨਸ਼ਿਆਂ ਦੀਆਂ ਦੁਕਾਨਾਂ ਖੁੱਲ੍ਹੀਆਂ ਅਤੇ 2012 ਵਿੱਚ ਸਰਕਾਰ ਰਿਪੀਟ ਹੋਣ ਤੋਂ ਬਾਅਦ ਚਿੱਟਾ ਆਪਣੇ ਸਿਖਰ ‘ਤੇ ਪਹੁੰਚ ਗਿਆ। ਪੰਜਾਬ ਦੀ ਇੱਕ ਪੂਰੀ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਦਾ ਪਾਪ ਸੁਖਬੀਰ ਬਾਦਲ ਦੇ ਸਿਰ ਹੈ। ਜਦੋਂ ਪੁਲਿਸ ਚਿੱਟਾ ਤਸਕਰਾਂ ਨੂੰ ਫੜਦੀ […]