ਪ੍ਰਿੰਸੀਪਲ ਸਕੱਤਰ ਵੱਲੋਂ ਪੀਐਮ ਸ਼੍ਰੀ ਸਕੂਲਾਂ ਦਾ ਨਿਰੀਖਣ, ਪਹੁੰਚੇ ਮਾਛੀਵਾੜਾ ਸਾਹਿਬ

ਸਾਇੰਸ ਲੈਬ, ਵਾਸ਼ਰੂਮ, ਪਾਣੀ ਪ੍ਰਬੰਧਨ ਅਤੇ ਨਵੀਂ ਬਣ ਰਹੀ ਬਿਲਡਿੰਗ ਨੂੰ ਕੀਤਾ ਚੈੱਕ ਮਾਛੀਵਾੜਾ ਸਾਹਿਬ, 16 ਸਤੰਬਰ (ਅੰਮ੍ਰਿਤਪਾਲ)-ਅੱਜ ਸਥਾਨਕ ਪੀਐਮ ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਰਕਾਰ ਦੇ ਖ਼ੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ (ਆਈਏਐਸ) ਵੱਲੋਂ ਸਕੂਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਐਸਡੀਐਮ […]
ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਘਰ-ਘਰ ਤੋਂ ਕੂੜਾ ਚੁੱਕਣ ਦੀ ਸਮੱਸਿਆ ਬਾਰੇ ਅਧਿਕਾਰੀ ਨਾਲ ਕੀਤੀ ਮੁਲਾਕਾਤ…
ਚੰਡੀਗੜ੍ਹ, 16 ਸਤੰਬਰ (ਮੰਗਤ ਸਿੰਘ ਸੈਦਪੁਰ) : ਚੰਡੀਗੜ੍ਹ ਨਗਰ ਨਿਗਮ ਦੇ ਵਾਰਡ ਨੰਬਰ 30 ਤੋਂ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਨੇ ਆਪਣੇ ਵਾਰਡ ਅਧੀਨ ਆਉਂਦੇ ਸੈਕਟਰ 41-ਏ ਵਿੱਚ ਘਰ-ਘਰ ਤੋਂ ਕੂੜਾ ਨਾ ਚੁੱਕੇ ਜਾਣ ‘ਤੇ ਆ ਰਹੀ ਸਮੱਸਿਆਵਾਂ ਬਾਰੇ ਐਮ.ਓ.ਐਚ. ਮੈਡਮ ਇੰਦਰਦੀਪ ਕੌਰ ਨਾਲ ਮੁਲਾਕਾਤ ਕੀਤੀ। ਕੌਂਸਲਰ ਹਰਦੀਪ ਸਿੰਘ ਨੇ ਐਮ ਓ ਐਚ ਨੂੰ ਦੱਸਿਆ ਕਿ […]
ਸੈਕਟਰ 41-ਡੀ ਚੰਡੀਗੜ੍ਹ ਦੇ ਮਕਾਨ ਨੰਬਰ 3001 ਦੇ ਨੇੜੇ (ਜੰਗਲ ਰੋਡ) ਉਤੇ ਪੇਵਰ ਬਲਾਕ ਲਗਾਉਣ ਦਾ ਕੰਮ ਹੋਇਆ ਸ਼ੁਰੂ : ਕੌਂਸਲਰ ਹਰਦੀਪ ਸਿੰਘ ਬੁਟਰੇਲਾ
ਚੰਡੀਗੜ੍ਹ, 17 ਸਤੰਬਰ (ਮੰਗਤ ਸਿੰਘ ਸੈਦਪੁਰ) : ਨਗਰ ਨਿਗਮ ਚੰਡੀਗੜ੍ਹ ਦੇ ਵਾਰਡ ਨੰਬਰ 30 ਤੋਂ ਇਲਾਕਾ ਕੌਂਸਲਰ ਹਰਦੀਪ ਸਿੰਘ ਬੁਟੇਰਲਾ ਵੱਲੋਂ ਆਪਣੇ ਵਾਰਡ ਅਧੀਨ ਆਉਂਦੇ ਖੇਤਰ ਸੈਕਟਰ 41-ਡੀ ਦੇ ਮਕਾਨ ਨੰਬਰ 3001 ਦੇ ਨੇੜੇ (ਜੰਗਲ ਰੋਡ) ਉਤੇ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੌਂਸਲਰ ਬੁਟੇਰਲਾ ਨੇ ਕਿਹਾ ਕਿ ਇਸ […]
ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ਹੀਦਾਂ ਦੀ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਕੌਮੀ ਇਨਸਾਫ ਮੋਰਚੇ ਵੱਲੋਂ 2 ਅਕਤੂਬਰ ਨੂੰ ਕੱਢੇ ਜਾ ਰਹੇ ਰੋਸ ਮਾਰਚ ‘ਚ ਸਹਿਯੋਗ ਦੇਣ ਲਈ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮਿਲਿਆ ਮੋਰਚੇ ਦਾ ਵਫ਼ਦ : ਕੋ-ਕੋਆਰਡੀਨੇਟਰ ਗੁਰਿੰਦਰ ਸਿੰਘ ਭੰਗੂ/ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ
ਚੰਡੀਗੜ੍ਹ 17 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸਰਹੱਦ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਲਗਭਗ ਚਾਰ ਸਾਲ ਹੋ ਚੁੱਕੇ ਹਨ। ਪਰ ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੇ ਰਿਹਾਈ, ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ, ਬਹਿਬਲ ਕਲਾਂ ਅਤੇ ਬਰਗਾੜੀ ਗੋਲੀ […]
ਵਿਧਾਇਕ ਕੁਲਵੰਤ ਸਿੰਘ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਦੇ ਦੌਰਾਨ ਨਾਲ ਹਨ ਫੂਲਰਾਜ ਸਿੰਘ ਅਤੇ ਹੋਰ…
ਹਲਕੇ ਦੇ 254 ਬੂਥਾਂ ਤੋਂ ਜਾਣੀਆਂ ਹਨ ਕੁੱਲ 254 ਬੱਸਾਂ ਪਰੰਤੂ ਸਿਲਸਿਲਾ ਰਹੇਗਾ ਅਗਾਹ ਵੀ ਲਗਾਤਾਰ ਜਾਰੀ : ਕੋਆਰਡੀਨੇਟਰ ਫੂਲਰਾਜ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ 16 ਸਿਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ […]
ਝਾੜ ਸਾਹਿਬ ਕਾਲਜ ਵੱਲੋਂ ਸ਼ਾਂਤੀ ਦਿਵਸ ’ਤੇ ਕੱਢੀ ਰੈਲੀ

ਸਮਰਾਲਾ, (ਸੁਰਜੀਤ ਸਿੰਘ) ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੀ ਐਨ.ਐੱਸ.ਐੱਸ. ਯੂਨਿਟ ਵੱਲੋਂ ਹੋਮ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਅਤੇ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਸ਼ਾਂਤੀ ਦਿਵਸ ਮਨਾਉਣ ਲਈ ਇੱਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਉਦੇਸ਼ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਆਪਸੀ ਸਮਝ ਦੇ ਮਹੱਤਵ […]
ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ ਨੇ ਸਮਰਾਲਾ, ਮਾਛੀਵਾੜਾ ਦੇ ਸਕੂਲਾਂ ਦਾ ਕੀਤਾ ਨਿਰੀਖਣ

ਸਮਰਾਲਾ, (ਸੁਰਜੀਤ ਸਿੰਘ) ਪੰਜਾਬ ਦੇ ਪ੍ਰਿੰਸੀਪਲ ਸਕੱਤਰ ਰਾਹੁਲ ਤਿਵਾੜੀ ਆਈਏਐਸ ਨੇ ਅੱਜ ਸਮਰਾਲਾ ਅਤੇ ਮਾਛੀਵਾੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ (ਕੰਨਿਆ) ਸਕੂਲਾਂ ਦਾ ਪੀਐਮ ਸ੍ਰੀ ਯੋਜਨਾ ਤਹਿਤ ਵੱਖ-ਵੱਖ ਮਾਪਦੰਡਾਂ ਅਨੁਸਾਰ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ, ਬੁਨਿਆਦੀ ਸਹੂਲਤਾਂ ਅਤੇ ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। […]
ਪਟਿਆਲਾ ਚੈਂਬਰ ਆਫ਼ ਇੰਡਸਟਰੀਜ਼ ਨੇ ਯੂਪੀਆਈ ਟ੍ਰਾਂਜ਼ੈਕਸ਼ਨ ’ਤੇ ਟੈਕਸ ਦਾ ਕੀਤਾ ਵਿਰੋਧ

ਸਮਰਾਲਾ, (ਸੁਰਜੀਤ ਸਿੰਘ) ਪਟਿਆਲਾ ਚੈਂਬਰ ਆਫ਼ ਇੰਡਸਟਰੀਜ਼ ਨੇ ਯੂਪੀਆਈ ਟ੍ਰਾਂਜ਼ੈਕਸ਼ਨ ’ਤੇ ਕਿਸੇ ਵੀ ਤਰ੍ਹਾਂ ਦਾ ਟੈਕਸ ਜਾਂ ਸੈੱਸ ਲਗਾਉਣ ਦੀ ਸੰਭਾਵਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਨੂੰ ਯੂਪੀਆਈ ਸੇਵਾ ਬਿਨਾਂ ਕਿਸੇ ਵਾਧੂ ਫੀਸ ਦੇ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਚੈਂਬਰ ਦੇ ਪ੍ਰਧਾਨ ਹਰਮਿੰਦਰ ਸਿੰਘ ਖੁਰਾਨਾ ਨੇ ਕਿਹਾ ਕਿ ਸਰਕਾਰ ਨੇ ਖੁਦ ਦੇਸ਼ ਵਾਸੀਆਂ ਅਤੇ […]
ਪੀਜੀਆਈ ਨਿਦੇਸ਼ਕ ਪ੍ਰੋ ਲਾਲ ਨੇ ਇੰਜੀਨੀਅਰਜ ਦਿਵਸ ਕੀਤਾ ਖੂਨਦਾਨ

ਸਮਰਾਲਾ, (ਸੁਰਜੀਤ ਸਿੰਘ) ਪੀਜੀਆਈ ਚੰਡੀਗੜ੍ਹ ਦੀ ਇੰਜੀਨੀਅਰਜ਼ ਐਸੋਸੀਏਸ਼ਨ ਵੱਲੋਂ ਇੰਜੀਨੀਅਰਜ਼ ਦਿਵਸ ਮੌਕੇ ਆਯੋਜਿਤ ਖੂਨਦਾਨ ਕੈਂਪ ਵਿਚ ਭਾਰਤ ਪ੍ਰਸਿੱਧ ਨਾਮੀ ਸਿਹਤ ਸੰਸਥਾ ਪੀਜੀਆਈ ਦੇ ਨਿਦੇਸ਼ਕ ਪ੍ਰੋ ਵਿਵੇਕ ਲਾਲ ਨੇ ਇੱਕ ਮਿਸਾਲ ਕਾਇਮ ਕਰਦਿਆਂ ਅਤੇ ਹੋਰਨਾਂ ਪ੍ਰੇਰਨਾ ਸੰਦੇਸ਼ ਦਿੰਦਿਆਂ ਖੁਦ ਕੈਂਪ ਵਿਚ ਖੂਨਦਾਨ ਕੀਤਾ। ਇਸ ਤੋਂ ਪਹਿਲਾਂ ਪ੍ਰੋ. ਵਿਵੇਕ ਲਾਲ, ਡਾਇਰੈਕਟਰ, ਪੀਜੀਆਈਐੱਮਈਆਰ, ਚੰਡੀਗੜ੍ਹ ਨੇ ਮੁੱਖ ਮਹਿਮਾਨ ਵਜੋਂ […]